ਥਾਣਾ ਰਾਵਲਪਿੰਡੀ ਦੀ ਪੁਲਿਸ ਐਕਸ਼ਨ ਵਿੱਚ, ਨੌਜਵਾਨ ਨੂੰ 1 ਦੇਸੀ ਕੱਟਾ 2 ਜ਼ਿੰਦਾ ਰੋਂਦ ਅਤੇ 170 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ
ਫਗਵਾੜਾ 6 ਸਤੰਬਰ ( ਸ਼ਰਨਜੀਤ ਸਿੰਘ ਸੋਨੀ )
ਨਸ਼ਿਆਂ ਖਿਲਾਫ਼ ਐਕਸ਼ਨ ਵਿੱਚ ਥਾਣਾ ਰਾਵਲ ਪਿੰਡੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋਂ ਪਿੰਡ ਰਾਮਗੜ੍ਹ ਤੋਂ ਹੁਸ਼ਿਆਰਪੁਰ ਜਾਂਦੀ ਹੋਈ ਸੜਕ ਤੇ ਏ.ਐਸ.ਆਈ. ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਰੋਕਿਆ ਤਾਂ ਉਸਦੀ ਚੈਕਿੰਗ ਦੌਰਾਨ ਉਸ ਪਾਸੋਂ 170 ਨਸ਼ੀਲੀਆਂ ਗੋਲੀਆਂ ਅਤੇ 1 ਦੇਸੀ ਕੱਟਾ 2 ਜਿੰਦਾ ਕਾਰਤੂਸ ਬਰਾਮਦ ਹੋਏ।ਜਾਣਕਾਰੀ ਦਿੰਦੇ ਹੋਏ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਸੁਰਜੀਤ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਆਰੋਪੀ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਮਸਤਾਨ ਸਿੰਘ ਵਾਸੀ ਪਿੰਡ ਵਾਹਦਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ਼ ਪਹਿਲਾ ਵੀ ਵੱਖ-ਵੱਖ ਧਰਾਵਾ ਤਹਿਤ ਥਾਣਾ ਸਦਰ ਵਿਖੇ ਮਾਮਲੇ ਦਰਜ਼ ਹਨ। ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਪਾਸੋ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।